Connect with us

ਪੰਜਾਬੀ

ਆਮ ਆਦਮੀ ਕਲੀਨਿਕ ਸ਼ੁਰੂ ਹੋਣ ‘ਤੇ ਲੋਕਾਂ ਨੂੰ ਮਿਲੇਗੀ ਘਰਾਂ ਨੇੜੇ ਸਿਹਤ ਸਹੂਲਤ – ਸਿਵਲ ਸਰਜਨ 

Published

on

When the Aam Aadmi Clinic starts, people will get a health facility close to their homes – a civil surgeon

ਲੁਧਿਆਣਾ : ਪੰਜਾਬ ਸਰਕਾਰ ਵਲੋ ਆਮ ਲੋਕਾਂ ਦੀ ਸਿਹਤ ਸਹੂਲਤ ਸਬੰਧੀ ਮੁਹੱਲਾ ਕਲੀਨਿਕ (ਆਮ ਆਦਮੀ ਕਲੀਨਿਕ) ਖੋਲ ਜਾ ਰਹੇ ਹਨ। ਇੰਨਾਂ ਕਲੀਨਿਕਾਂ ਦੀਆਂ ਤਿਆਰੀਆਂ ਦਾ ਜਾਇਜਾ ਲੈਣ  ਲਈ ਸਿਵਲ ਸਰਜਨ ਡਾ. ਹਿਤਿੰਦਰ ਕੌਰ ਕਲੇਰ ਵੱਲੋਂ ਸਥਾਨਕ ਢੰਡਾਰੀ ਕਲਾ ਫਲੈਟਸ, ਫੋਕਲ ਪੁਆਇੰਟ, ਟਰਾਂਸਪੋਰਟ ਨਗਰ ਅਤੇੇ ਮੈਟਰੋ ਰੋਡ ਦਾ ਦੌਰਾ ਕੀਤਾ ਗਿਆ।

ਇਸ ਮੌਕੇ ਸਿਵਲ ਸਰਜਨ ਵੱਲੋ ਮੌਕੇ ਤੇ ਤਾਇਨਾਤ ਪੀ.ਡਬਲਿਯੂ.ਡੀ. ਦੇ ਅਧਿਕਾਰੀਆ ਨੂੰ ਇੰਨਾਂ ਆਮ ਆਦਮੀ ਕਲੀਨਿਕਾਂ ਨੂੰ ਮਿੱਥੇ ਸਮੇ ਵਿਚ ਪੂਰਾ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆ ਗਈਆ।ਉਨਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੇ ਸ਼ੁਰੂ ਹੋ ਜਾਣ ਦੇ ਨਾਲ ਆਮ ਲੋਕਾਂ ਨੂੰ ਛੋਟੇ ਇਲਾਜਾ ਦੇ ਲਈ ਦੂਰ ਦੁਰਾਡੇ ਹਸਪਤਾਲਾਂ ਵਿੱਚ ਨਹੀਂ ਜਾਣਾ ਪਵੇਗਾ ਅਤੇ ਉਨ੍ਹਾਂ ਦਾ ਇਲਾਜ ਨੇੜੇ ਬਣੇ ਆਮ ਆਦਮੀ ਕਲੀਨਿਕਾਂ ਵਿੱਚ ਹੀ ਹੋ ਜਾਵੇਗਾ।

ਪੰਜਾਬ ਸਰਕਾਰ ਵਲੋ ਲੋਕਾਂ ਨੂੰ ਵੱਡੇ ਪੱਧਰ ‘ਤੇ ਘਰਾਂ ਦੇ ਨੇੜੇ ਹੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਪਹਿਲੇ ਫੇਜ਼ ਵਿਚ ਜਿਲਾ ਲੁਧਿਆਣਾ ਦੇ ਵਿਚ ਕੁੱਲ 9 ਆਮ ਆਦਮੀ ਕਲੀਨਿਕ ਜਲਦ ਹੀ ਸੁ਼ਰੂ ਕੀਤੇ ਜਾਣਗੇ ਅਤੇ ਲੁਧਿਆਣਾ ਲੋਕਲ ਵਿਚ 6 ਕਲੀਨਿਕ ਤਿਆਰ ਕੀਤੇ ਜਾ ਰਹੇ ਹਨ।ਇਸ ਮੌਕੇ ਉਨਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ ਹੈ।

Facebook Comments

Trending