ਲੁਧਿਆਣਾ : ਸ਼ਹਿਰ ਦੇ ਸ਼ਿਮਲਾਪੁਰੀ ਇਲਾਕੇ ਵਿੱਚ ਪ੍ਰੀਤ ਨਗਰ ‘ਚ ਸ਼ਰਾਬ ਦਾ ਠੇਕਾ ਖੋਲ੍ਹਣ ਦਾ ਲੋਕ ਸਖ਼ਤ ਵਿਰੋਧ ਕਰ ਰਹੇ ਹਨ। ਇਸ ਗੱਲ ਤੋਂ ਭੜਕੀਆਂ ਔਰਤਾਂ ਨੇ ਪੁਲਿਸ ਦੀ ਮੌਜੂਦਗੀ ਵਿੱਚ ਠੇਕੇ ਦੇ ਬਾਹਰ ਸ਼ਰਾਬ ਦੀਆਂ ਬੋਤਲਾਂ ਸੁੱਟ ਦਿੱਤੀਆਂ। ਲੋਕਾਂ ਨੇ ਦੇਰ ਰਾਤ ਸ਼ਰਾਬ ਦੇ ਠੇਕੇ ਦੇ ਬਾਹਰ ਧਰਨਾ ਦਿੱਤਾ। ਪੁਲਸਿ ਵੀ ਮੌਕੇ ’ਤੇ ਪਹੁੰਚ ਗਈ ਪਰ ਲੋਕਾਂ ਨੇ ਪੁਲਿਸ ਦੀ ਇੱਕ ਨਾ ਚੱਲਣ ਨਹੀਂ ਦਿੱਤੀ
ਇਲਾਕਾ ਕੌਂਸਲਰ ਹਰਵਿੰਦਰ ਸਿੰਘ ਕਲੇਰ ਨੇ ਕਿਹਾ ਕਿ ਜਿੱਥੇ ਇਹ ਸ਼ਰਾਬ ਦਾ ਠੇਕਾ ਖੁੱਲ੍ਹ ਰਿਹਾ ਹੈ, ਉਸ ਤੋਂ ਸਕੂਲ ਬਹੁਤ ਨੇੜੇ ਹੈ। ਜੇ ਵਿਦਿਆਰਥੀ ਠੇਕੇ ਵੱਲੋਂ ਹੋ ਕੇ ਜਾਂਦੇ ਹਨ ਤਾਂ ਉਨ੍ਹਾਂ ’ਤੇ ਗਲਤ ਅਸਰ ਪਏਗਾ। ਇਲਾਕੇ ਵਾਲਿਆਂ ਦਾ ਕਹਿਣਾ ਹੈ ਕਿ ਬੇਸ਼ੱਕ ਪੁਲਿਸ ਇਲਾਕਾ ਵਾਸੀਆਂ ਖਿਲਾਫ ਮਾਮਲਾ ਦਰਜ ਕਰੇ ਪਰ ਉਹ ਸ਼ਰਾਬ ਦਾ ਠੇਕਾ ਨਹੀਂ ਖੁੱਲ੍ਹਣ ਦੇਣਗੇ। ਲੋਕਾਂ ਦਾ ਕਹਿਣਾ ਹੈ ਕਿ ਸ਼ਰਾਬ ਦੇ ਠੇਕੇ ਦੇ ਮਾਲਕ ਦੇ ਨੌਕਰਾਂ ਨੇ ਵੀ ਲੋਕਾਂ ਨਾਲ ਗੁੰਡਾਗਰਦੀ ਕੀਤੀ ਹੈ। ਕੌਂਸਲਰ ਕਲੇਰ ਨੇ ਕਿਹਾ ਕਿ ਉਹ ਵੀ ਲੋਕਾਂ ਦੇ ਨਾਲ ਧਰਨੇ ਵਿੱਚ ਸ਼ਾਮਲ ਹਨ।