Connect with us

ਲੁਧਿਆਣਾ ਨਿਊਜ਼

ਵਿਦੇਸ਼ ਜਾਣ ਦਾ ਸੁਪਨਾ ਪੂਰਾ ਨਾ ਹੋਣ ‘ਤੇ ਨੌਜਵਾਨ ਨੇ ਚੁੱਕਿਆ ਖੌ/ਫਨਾਕ ਕਦਮ

Published

on

ਲੁਧਿਆਣਾ: ਮਹਾਨਗਰ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਮਿਲੀ ਖਬਰ ਮੁਤਾਬਕ ਮਿਲਰਗੰਜ ‘ਚ ਇਕ ਨੌਜਵਾਨ ਨੇ ਖੁਦਕੁਸ਼ੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਵਿਦੇਸ਼ ਜਾਣ ਦਾ ਵੀਜ਼ਾ ਨਾ ਮਿਲਣ ਕਾਰਨ ਪਰੇਸ਼ਾਨ ਸੀ, ਜਿਸ ਕਾਰਨ ਉਸ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਜਸਵੀਰ ਸਿੰਘ (ਉਮਰ 34) ਵਾਸੀ ਮਿਲਰਗੰਜ ਵਜੋਂ ਹੋਈ ਹੈ ਅਤੇ ਉਸ ਦੀ ਇੱਕ ਬੇਟੀ ਵੀ ਹੈ। ਜਾਂਚ ਅਧਿਕਾਰੀ ਏਐਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਕਰੀਬ 2.30 ਵਜੇ ਘਟਨਾ ਸਬੰਧੀ ਸੂਚਨਾ ਮਿਲੀ ਸੀ ਕਿ ਮਿਲਰਗੰਜ ਇਲਾਕੇ ਵਿੱਚ ਇੱਕ ਨੌਜਵਾਨ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਉਸ ਨੇ ਦੱਸਿਆ ਹੈ ਕਿ ਜਸਵੀਰ ਵੀਜ਼ਾ ਨਾ ਮਿਲਣ ਕਾਰਨ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸੇ ਕਾਰਨ ਉਸ ਨੇ ਇਹ ਕਦਮ ਚੁੱਕਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Facebook Comments

Trending