Connect with us

ਪੰਜਾਬ ਨਿਊਜ਼

ਬੱਸਾਂ ਦਾ 8 ਲੱਖ ਦਾ ਕੰਮ 12 ਲੱਖ ‘ਚ ਕਿਉਂ? ਜਾਂਚ ਦਾ ਹੁਕਮ, ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਤੋਂ ਹੋਵੇਗੀ ਪੁੱਛਗਿੱਛ

Published

on

Why 8 lakh bus work for 12 lakh? Punjab Congress President Raja Waring will be questioned

ਚੰਡੀਗੜ੍ਹ : ਪਿਛਲੀ ਕਾਂਗਰਸ ਸਰਕਾਰ ਵਿਚ ਚਰਚਿਤ ਰਹੇ ਸਾਬਕਾ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਸਰਕਾਰੀ ਅਦਾਰੇ ਪੀ. ਆਰ. ਟੀ. ਸੀ. ਅਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦੇ ਬੇੜੇ ਵਿਚ ਸ਼ਾਮਲ ਕੀਤੀਆਂ ਗਈਆਂ ਬੱਸਾਂ ਦੇ ਮਾਮਲੇ ਦੀ ਮੌਜੂਦਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜਾਂਚ ਕਰਾਉਣ ਦਾ ਹੁਕਮ ਦੇ ਦਿੱਤਾ ਹੈ। ਭੁੱਲਰ ਦਾ ਕਹਿਣਾ ਹੈ ਕਿ ਬੱਸਾਂ ਦੀ ਖ਼ਰੀਦ ਅਤੇ ਪੰਜਾਬ ਤੋਂ ਬਾਹਰ ਦੂਜੇ ਸੂਬੇ ਵਿਚ ਬੱਸਾਂ ਦੀ ਬਾਡੀ ਲਗਵਾਉਣ ਸਬੰਧੀ ਕਈ ਸ਼ਿਕਾਇਤਾਂ ਮਿਲੀਆਂ ਹਨ।

ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਅਧਿਕਾਰੀਆਂ ਨੂੰ ਜਾਂਚ ਦਾ ਹੁਕਮ ਦੇ ਦਿੱਤਾ ਹੈ ਅਤੇ ਜਲਦੀ ਰਿਪੋਰਟ ਦੇਣ ਲਈ ਕਿਹਾ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਬੇੜੇ ਵਿਚ ਸ਼ਾਮਲ ਹੋਈਆਂ ਇਨ੍ਹਾਂ 825 ਬੱਸਾਂ ਬਾਰੇ ਕਈ ਸ਼ਿਕਾਇਤਾਂ ਮਿਲ ਚੁੱਕੀਆਂ ਹਨ। ਮੁਲਾਜ਼ਮ ਅਤੇ ਅਧਿਕਾਰੀ ਜਿੱਥੇ ਇਨ੍ਹਾਂ ਬੱਸਾਂ ’ਤੇ ਲੱਗੀ ਬਾਡੀ ਵਿਚ ਨੁਕਸ ਦੱਸ ਰਹੇ ਹਨ, ਉਥੇ ਹੀ ਕੁੱਝ ਸ਼ਿਕਾਇਤਾਂ ਇਨ੍ਹਾਂ ਬੱਸਾਂ ਦੀ ਖ਼ਰੀਦ ਵਿਚ ਗੜਬੜੀ ਸਬੰਧੀ ਵੀ ਮਿਲੀਆਂ ਹਨ।

ਮੰਤਰੀ ਭੁੱਲਰ ਨੇ ਕਿਹਾ ਕਿ ਇਸ ਗੱਲ ’ਤੇ ਵੀ ਸ਼ੱਕ ਪੈਦਾ ਹੁੰਦਾ ਹੈ ਕਿ ਇਨ੍ਹਾਂ ਬੱਸਾਂ ਦੀ ਬਾਡੀ ਰਾਜਸਥਾਨ ਦੇ ਜੈਪੁਰ ਦੀ ਇਕ ਫਰਮ ਤੋਂ ਲਗਵਾਈ ਗਈ ਹੈ, ਜਦੋਂ ਕਿ ਪੰਜਾਬ ਅਤੇ ਗੁਆਂਢੀ ਸੂਬਾ ਹਰਿਆਣਾ ਵਿਚ ਬਹੁਤ ਸਾਰੇ ਬਸ ਬਾਡੀ ਬਿਲਡਰ ਮੌਜੂਦ ਹਨ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਵਿਚ ਕਿਹਾ ਗਿਆ ਹੈ ਕਿ ਜਿਸ ਤਰ੍ਹਾਂ ਦੀ ਬਾਡੀ ਰਾਜਸਥਾਨ ਤੋਂ ਤਕਰੀਬਨ 12 ਲੱਖ ਰੁਪਏ ਦੇ ਖ਼ਰਚ ’ਤੇ ਲਗਵਾਈ ਗਈ ਹੈ, ਉਹੀ ਬਾਡੀ ਪੰਜਾਬ ਵਿਚ ਕੰਮ ਕਰਨ ਵਾਲੇ 8-9 ਲੱਖ ਰੁਪਏ ਵਿਚ ਲਗਾਉਣ ਲਈ ਤਿਆਰ ਹਨ।

ਮੰਤਰੀ ਭੁੱਲਰ ਨੇ ਕਿਹਾ ਕਿ ਇੰਝ ਹੀ ਕਈ ਹੋਰ ਤੱਥਾਂ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਨੇ ਟਰਾਂਸਪੋਰਟ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਕਰਵਾਉਣ ਲਈ ਕਿਹਾ ਹੈ। ਇਕ ਸਵਾਲ ਦੇ ਜਵਾਬ ਵਿਚ ਟਰਾਂਸਪੋਰਟ ਮੰਤਰੀ ਭੁੱਲਰ ਨੇ ਕਿਹਾ ਕਿ ਜਾਂਚ ਵਿਚ ਹਰ ਤੱਥ ਦੀ ਪਰਖ ਕੀਤੀ ਜਾਵੇਗੀ ਅਤੇ ਲੋੜ ਪਈ ਤਾਂ ਸਾਬਕਾ ਟਰਾਂਸਪੋਰਟ ਮੰਤਰੀ ਅਤੇ ਮੌਜੂਦਾ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੀ ਜਾਂਚ ਵਿਚ ਸ਼ਾਮਲ ਕਰਕੇ ਪੁੱਛਗਿਛ ਕੀਤੀ ਜਾਵੇਗੀ।

Facebook Comments

Trending