ਪੰਜਾਬੀ

ਮਜੀਠੀਆ ‘ਤੇ ਪਰਚਾ ਦਰਜ ਹੋਣ ਤੋਂ ਬਾਅਦ ਹੀ ਕਿਉਂ ਹੋਇਆ ਬੰਬ ਬਲਾਸਟ – ਚੰਨੀ

Published

on

ਮੁੱਲਾਂਪੁਰ ਦਾਖਾ / ਲੁਧਿਆਣਾ : ਲੁਧਿਆਣਾ ਵਿਖੇ ਹੋਏ ਬੰਬ ਬਲਾਸਟ ਮਾਮਲੇ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖਦਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਬਿਕਰਮਜੀਤ ਸਿੰਘ ਮਜੀਠੀਆ ‘ਤੇ ਪਰਚਾ ਦਰਜ ਹੋਣ ਤੋਂ ਬਾਅਦ ਹੀ ਕਿਉਂ ਹੋਇਆ ਬੰਬ ਬਲਾਸਟ ਤੇ ਕਿਉਂ ਹੋ ਰਹੀਆਂ ਹਨ ਬੇਅਦਬੀਆਂ ? ਉਨ੍ਹਾਂ ਇਸ ਦੇ ਪਿੱਛੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਲਾਂਬੂ ਲਾਉਣ ਵਾਲੀ ਤਾਕਤਾਂ ਦਾ ਹੱਥ ਦੱਸਦਿਆਂ ਕਿਹਾ ਕਿ ਹੁਣ ਉਨ੍ਹਾਂ ਦੀ ਖੈਰ ਨਹੀਂ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਦੀਆਂ ਮਨਮਰਜ਼ੀਆਂ ਕਾਰਨ ਪੰਜਾਬ ਨੂੰ ਕਈ ਬਦਨਾਮੀਆਂ ਦੇ ਦਾਗ ਲੱਗੇ, ਜਿਨ੍ਹਾਂ ਵਿਚ ਨਸ਼ੱਈ ਤਕ ਪੰਜਾਬ ਨੂੰ ਕਿਹਾ ਗਿਆ। ਹੁਣ ਜਦੋਂ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਮਾਣਯੋਗ ਹਾਈ ਕੋਰਟ ਦੇ ਹੁਕਮਾਂ ਤੇ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਕਾਰਵਾਈ ਕੀਤੀ ਗਈ, ਤਾਂ ਉਸ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਅਤੇ ਹੋਰ ਥਾਂਵਾਂ ਤੇ ਬੇਅਦਬੀਆਂ ਅਤੇ ਅੱਜ ਲੁਧਿਆਣਾ ਚ ਬੰਬ ਬਲਾਸਟ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਗੱਲਾਂ ਨੂੰ ਉਹ ਅਤੇ ਪੰਜਾਬ ਪੁਲਿਸ ਚੰਗੀ ਤਰ੍ਹਾਂ ਸਮਝਦੀ ਹੈ ਪਰ ਅਜਿਹਾ ਕਰਨ ਵਾਲੇ ਜੇ ਇਹ ਸਮਝਣ ਕਿ ਉਹ ਸਲਾਖਾਂ ਪਿੱਛੇ ਜਾਣ ਤੋਂ ਬਚ ਜਾਣਗੇ ਤਾਂ ਇਹ ਉਨ੍ਹਾਂ ਦਾ ਭੁਲੇਖਾ ਹੈ। ਮੁੱਖ ਮੰਤਰੀ ਚੰਨੀ ਅੱਜ ਮੁੱਲਾਂਪੁਰ ਦਾਖਾ ਵਿਖੇ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਸਨ। ਉਨ੍ਹਾਂ ਇਸ ਮੌਕੇ ਕੈਪਟਨ ਸੰਦੀਪ ਸੰਧੂ ਦੀ ਮੰਗ ‘ਤੇ ਮੁੱਲਾਂਪੁਰ ਦਾਖਾ ਨੂੰ ਸਬ ਡਿਵੀਜ਼ਨ ਬਣਾਉਣ, ਲਤਾਲਾ ਵਿਖੇ ਆਈਟੀਆਈ ਤੇ ਸਿੱਧਵਾਂ ਬੇਟ ਵਿਖੇ ਕਾਲਜ ਬਣਾਉਣ ਦਾ ਵੀ ਐਲਾਨ ਕੀਤਾ।

Facebook Comments

Trending

Copyright © 2020 Ludhiana Live Media - All Rights Reserved.