Connect with us

ਪੰਜਾਬੀ

ਹਲਕਾ ਗਿੱਲ ਦੇ ਵਿਕਾਸ ਲਈ ਅਕਾਲੀ-ਬਸਪਾ ਗੱਠਜੋੜ ਨੂੰ ਜਿਤਾਓ- ਸ਼ਿਵਾਲਿਕ

Published

on

Win Akali-BSP alliance for development of Halqa Gill- Shivalik

ਲੁਧਿਆਣਾ : ਅਕਾਲੀ-ਬਸਪਾ ਗੱਠਜੋੜ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਦੇ ਹੱਕ ਵਿਚ ਬੀਬੀ ਪਰਮਜੀਤ ਕੌਰ ਸ਼ਿਵਾਲਿਕ ਨੇ ਚੋਣ ਪ੍ਰਚਾਰ ਕਰਦਿਆਂ ਅਪੀਲ ਕੀਤੀ ਕਿ ਇਸ ਵਾਰ ਗੱਠਜੋੜ ਨੂੰ ਮੌਕਾ ਦਿਓ ਤਾਂ ਕਿ ਹਲਕਾ ਗਿੱਲ ਦਾ ਸਰਬਪੱਖੀ ਵਿਕਾਸ ਕੀਤਾ ਜਾ ਸਕੇ। /ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਗਿੱਲ ਦੇ ਸੂਝਵਾਨ ਵੋਟਰ ਸੂਬੇ ਅੰਦਰ ਅਕਾਲੀ-ਬਸਪਾ ਸਰਕਾਰ ਬਣਾਉਣ ਵਿਚ ਬਣਦਾ ਅਹਿਮ ਯੋਗਦਾਨ ਪਾਉਣਗੇ।

ਬੀਬੀ ਸ਼ਿਵਾਲਿਕ ਨੇ ਕਿਹਾ ਕਿ ਗਿੱਲ ਅੰਦਰ ਸ਼੍ਰੋਮਣੀ ਅਕਾਲੀ ਦਲ ਪੂਰੀ ਤਰਾਂ ਇੱਕਜੁੱਟ ਤੇ ਮਜ਼ਬੂਤ ਹੈ, ਜਦਕਿ ਅਕਾਲੀ-ਬਸਪਾ ਗੱਠਜੋੜ ਭਾਰੀ ਬਹੁਮਤ ਨਾਲ ਜੇਤੂ ਰਹੇਗਾ। ਬੀਬੀ ਸ਼ਿਵਾਲਿਕ ਨੇ ਕਿਹਾ ਕਿ ਅਕਾਲੀ-ਬਸਪਾ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਅਕਾਲੀ ਸਰਕਾਰ ਸਮੇਂ ਹਲਕੇ ਅੰਦਰ ਵੱਡੀ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਹਨ, ਜਦਕਿ ਹਲਕੇ ਦੇ ਹਰ ਪਿੰਡ ਅੰਦਰ ਅਕਾਲੀ ਦਲ ਦੀ ਮਜ਼ਬੂਤ ਟੀਮ ਮੌਜੂਦ ਹੈ।

ਬੀਬੀ ਸ਼ਿਵਾਲਿਕ ਨੇ ਕਿਹਾ ਕਿ ਸਮੂਹ ਸ਼ਿਵਾਲਿਕ ਪਰਿਵਾਰ ਨੇ ਹਮੇਸ਼ਾ ਲੋਕ ਸੇਵਕ ਬਣ ਕੇ ਲੋਕਾਂ ਦੀ ਸੇਵਾ ਕੀਤੀ ਹੈ, ਜਦਕਿ ਆਉਣ ਵਾਲੀਆਂ ਚੋਣਾਂ ਦੌਰਾਨ ਅਕਾਲੀ-ਬਸਪਾ ਗੱਠਜੋੜ ਦੀ ਜਿੱਤ ਵਿਚ ਬੀਬੀਆਂ ਅਹਿਮ ਰੋਲ ਨਿਭਾਉਣਗੀਆਂ।

Facebook Comments

Trending