ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਦਰਅਸਲ, ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ ਪਿਛਲੇ 24 ਘੰਟਿਆਂ ਦੌਰਾਨ ਰਾਜ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਈ। ਵਿਭਾਗ ਅਨੁਸਾਰ ਅੱਜ ਸੂਬੇ ਦੇ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐੱਸ. ਨਗਰ ਅਤੇ ਫਤਿਹਗੜ੍ਹ ਸਾਹਿਬ ‘ਚ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਤਰਨਤਾਰਨ, ਫ਼ਿਰੋਜ਼ਪੁਰ, ਪਟਿਆਲਾ, ਫ਼ਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਮਾਨਸਾ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਅੱਜ ਸੂਬੇ ‘ਚ ਤੇਜ਼ ਹਵਾਵਾਂ ਦੇ ਨਾਲ-ਨਾਲ ਕੁਝ ਥਾਵਾਂ ‘ਤੇ ਗੜਿਆਂ ਦੇ ਨਾਲ-ਨਾਲ ਬਾਰਿਸ਼ ਵੀ ਹੋ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੌਸਮ ਦਾ ਇਹ ਪੈਟਰਨ 1 ਮਾਰਚ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ।ਭਾਰਤੀ ਮੌਸਮ ਵਿਗਿਆਨ ਕੇਂਦਰ ਨੇ 26 ਤੋਂ 28 ਫਰਵਰੀ ਤੱਕ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਹੈ। ਇਸੇ ਤਰ੍ਹਾਂ 1 ਮਾਰਚ ਨੂੰ ਵੀ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ।