ਕਰੋਨਾਵਾਇਰਸ
ਕੋਰੋਨਾ ਪ੍ਰਭਾਵਿਤ 18 ਨਵੇਂ ਮਾਮਲੇ ਆਏ ਸਾਹਮਣੇ, ਸਿਹਤਯਾਬੀ ਦੀ ਦਰ 97.82 ਫ਼ੀਸਦੀ ਹੋਈ
Published
3 years agoon
ਲੁਧਿਆਣਾ : ਸਿਵਲ ਸਰਜਨ ਡਾ. ਐਸ. ਪੀ. ਸਿੰਘ ਨੇ ਦੱਸਿਆ ਕਿ ਕੋਰੋਨਾ ਜਾਂਚ ਦੌਰਾਨ ਅੱਜ ਲੁਧਿਆਣਾ ਵਿਚ ਸਿਰਫ਼ 18 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 12 ਪੀੜਤ ਮਰੀਜ਼ਾਂ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ ਜਦਕਿ 6 ਮਰੀਜ਼ਾਂ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਆਂ ਤੇ ਸੂਬਿਆਂ ਨਾਲ ਸਬੰਧਿਤ ਹਨ।
ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ‘ਚੋਂ 107243 ਮਰੀਜ਼ਾਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ। ਪਿਛਲੇ ਦਿਨ ਦੇ ਮੁਕਾਬਲੇ ਅੱਜ ਲੁਧਿਆਣਾ ਵਿਚ ਸਿਹਤਯਾਬੀ ਦੀ ਦਰ 97.81 ਫੀਸਦੀ ਤੋਂ ਵਧ ਕੇ 97.82 ਫੀਸਦੀ ਹੋ ਗਈ ਹੈ। ਇਸ ਵੇਲੇ ਲੁਧਿਆਣਾ ਨਾਲ ਸਬੰਧਿਤ 113, ਜਦਕਿ ਬਾਹਰਲੇ ਜ਼ਿਲਿ੍ਆਂ ਤੇ ਸੂਬਿਆਂ ਨਾਲ ਸਬੰਧਿਤ 4 ਕੇਸ ਐਕਟਿਵ ਹਨ।
ਲੁਧਿਆਣਾ ‘ਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰਕੇ ਇਸ ਵੇਲੇ ਜਿਹੜੇ ਮਰੀਜ਼ਾਂ ਐਕਟਿਵ ਹਾਲਤ ਵਿਚ ਹਨ, ਉਨ੍ਹਾਂ ‘ਚੋਂ ਇਸ ਵੇਲੇ 98 ਮਰੀਜ਼ਾਂ ਆਪਣੇ ਘਰਾਂ ਵਿਚ ਹੀ ਇਕਾਂਤਵਾਸ ਹਨ, ਜਦਕਿ ਗੰਭੀਰ ਰੂਪ ਵਿਚ ਬਿਮਾਰ ਹੋਣ ਕਰਕੇ 14 ਮਰੀਜ਼ਾਂ ਨਿੱਜੀ ਹਸਪਤਾਲਾਂ ‘ਚ, ਜਦਕਿ 1 ਮਰੀਜ਼ਾਂ ਸਰਕਾਰੀ ਹਸਤਪਾਲ ਵਿਚ ਦਾਖਲ ਹੈ।
ਇਸੇ ਤਰ੍ਹਾਂ ਹੀ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਆਂ ਅਤੇ ਸੂਬਿਆਂ ਨਾਲ ਸਬੰਧਿਤ ਇਸ ਵੇਲੇ 4 ਮਰੀਜ਼ਾਂ ਐਕਟਿਵ ਹਾਲਤ ਵਿਚ ਹਨ, ਜੋ ਨਿੱਜੀ ਹਸਪਤਾਲਾਂ ਵਿਚ ਦਾਖਲ ਹਨ, ਜਦਕਿ ਕੋਈ ਵੀ ਮਰੀਜ਼ਾਂ ਸਰਕਾਰੀ ਹਸਪਤਾਲ ਵਿਚ ਦਾਖਲ ਨਹੀਂ ਹੈ। ਸਿਹਤ ਵਿਭਾਗ ਅਨੁਸਾਰ ਇਸ ਵੇਲੇ ਲੁਧਿਆਣਾ ਨਾਲ ਸਬੰਧਿਤ 1 ਮਰੀਜ਼ ਵੈਂਟੀਲੇਟਰ ਮਸ਼ੀਨ ‘ਤੇ ਜ਼ਿੰਦਗੀ ਤੇ ਮੌਤ ਨਾਲ ਜੂਝ ਰਿਹਾ ਹੈ।
You may like
-
ਵਿਦਿਆਰਥੀਆਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਬਾਰੇ ਕੀਤਾ ਜਾਗਰੂਕ
-
ਸਿਵਲ ਹਸਪਤਾਲ ‘ਚ ਦੋ ਦਿਨਾਂ ਡੈਂਟਲ ਟਰੋਮਾ ਟਰੇਨਿੰਗ ਸ਼ੁਰੂ
-
ਸੜਕ ਹਾ.ਦ.ਸੇ ‘ਚ ਜ਼.ਖ.ਮੀ.ਆਂ ਦੀ ਮਦਦ ਕਰਨ ‘ਤੇ ਮਿਲੇਗਾ 2000 ਰੁਪਏ ਦਾ ਇਨਾਮ
-
ਮੁਹੱਲਾ ਕਲੀਨਿਕ ‘ਚ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਆਖਰੀ ਤਰੀਕ 2 ਅਕਤੂਬਰ
-
ਜ਼ਿਲ੍ਹਾ ਹਸਪਤਾਲਾਂ ਵਿਚ ਜਲਦ ਸ਼ੁਰੂ ਹੋਵੇਗੀ ਕਾਰਡੀਅਕ ਅਤੇ ਨਿਊਰੋ ਸਰਜਰੀ- ਸਿਹਤ ਮੰਤਰੀ
-
ਮਨੁੱਖੀ ਸਿਹਤ ‘ਤੇ ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਨੂੰ ਰੋਕਣ ਲਈ ਵਿਸ਼ੇਸ਼ ਸਿਖਲਾਈ ਸੈਸ਼ਨ
