ਅਪਰਾਧ

ਹੈਰੋਇਨ ਸਮੇਤ ਔਰਤ ਗ੍ਰਿਫ਼ਤਾਰ, ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ

Published

on

ਲੁਧਿਆਣਾ: ਥਾਣਾ ਲਾਡੋਵਾਲ ਦੀ ਪੁਲਿਸ ਨੇ 50 ਗ੍ਰਾਮ ਹੈਰੋਇਨ ਸਮੇਤ ਤਲਵੰਡੀ ਕਲਾਂ ਦੀ ਰਹਿਣ ਵਾਲੀ ਅਮਰਜੀਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਗੁਰਬਾਜ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਦੌਰਾਨ ਪੰਜ ਢੇਹਾ ਤਲਵੰਡੀ ਕਲਾਂ ‘ਚ ਮੌਜੂਦ ਸੀ। ਇਸੇ ਦੌਰਾਨ ਪੁਲਿਸ ਨੇ ਸਤਲੁਜ ਬਨ ਵਾਲੇ ਪਾਸਿਓਂ ਆਉਂਦੀ ਔਰਤ ਨੂੰ ਦੇਖਿਆ।

ਪੁਲਿਸ ਪਾਰਟੀ ਵੱਲ ਦੇਖ ਕੇ ਔਰਤ ਤੇ ਇਕ ਦਮ ਵਾਪਸ ਮੁੜਨ ਲੱਗੀ। ਸ਼ੱਕ ਦੀ ਬਿਨਾਅ ਤੇ ਜਦ ਔਰਤ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਚੋਂ 50 ਗਰਾਮ ਹੈਰੋਇਨ ਬਰਾਮਦ ਕੀਤੀ ਗਈ । ਜਾਂਚ ਦੇ ਦੌਰਾਨ ਪਤਾ ਲੱਗਾ ਕਿ ਔਰਤ ਤਲਵੰਡੀ ਕਲਾਂ ਦੀ ਰਹਿਣ ਵਾਲੀ ਅਮਰਜੀਤ ਕੌਰ ਹੈ। ਤਫ਼ਤੀਸ਼ੀ ਅਫ਼ਸਰ ਗੁਰਬਾਜ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਅਮਰਜੀਤ ਕੌਰ ਦੇ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ।

Facebook Comments

Trending

Copyright © 2020 Ludhiana Live Media - All Rights Reserved.