Connect with us

ਅਪਰਾਧ

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਔਰਤ ਗਿ੍ਫ਼ਤਾਰ

Published

on

Woman arrested with heroin worth millions of rupees

ਲੁਧਿਆਣਾ : ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਔਰਤ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ ਹੈਰੋਇਨ ਬਰਾਮਦ ਕੀਤੀ ਹੈ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਗੁਰਮੇਲ ਸਿੰਘ ਨੇ ਦੱਸਿਆ ਕਿ ਕਾਬੂ ਕੀਤੀ ਔਰਤ ਦੀ ਸ਼ਨਾਖ਼ਤ ਰੱਜੀ ਪਤਨੀ ਸਵ: ਕਾਕਾ ਰਾਮ ਵਾਸੀ ਪ੍ਰੀਤਮ ਨਗਰ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਕਤ ਔਰਤ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਹੈਰੋਇਨ ਸਪਲਾਈ ਕਰਦੀ ਸੀ।

ਬੀਤੀ ਰਾਤ ਪੁਲਿਸ ਵਲੋਂ ਪ੍ਰੀਤਮ ਨਗਰ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਕਿ ਉਕਤ ਔਰਤ ਨੂੰ ਸ਼ੱਕ ਦੇ ਆਧਾਰ ‘ਤੇ ਜੇਕਰ ਰੋਕ ਕੇ ਤਲਾਸ਼ੀ ਲਈ ਤਾਂ ਉਸਦੇ ਕਬਜ਼ੇ ‘ਚੋਂ 11 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਵਲੋਂ ਇਸ ਮਾਮਲੇ ‘ਚ ਰੱਜੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਉਸ ਪਾਸੋਂ ਹੋਰ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।

Facebook Comments

Trending