ਅਪਰਾਧ

ਲੱਖਾਂ ਦੀ ਹੈਰੋਇਨ ਸਮੇਤ ਔਰਤ ਗਿ੍ਫ਼ਤਾਰ

Published

on

ਲੁਧਿਆਣਾ : ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਔਰਤ ਨੂੰ ਗਿ੍ਫ਼ਤਾਰ ਕਰ ਕੇ ਉਸਦੇ ਕਬਜ਼ੇ ‘ਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਐਸ. ਐਚ. ਓ. ਜਸਵੀਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੀ ਔਰਤ ਦੀ ਸ਼ਨਾਖ਼ਤ ਅਮਰਜੀਤ ਪਤਨੀ ਕੁਲਦੀਪ ਵਾਸੀ ਤਲਵੰਡੀ ਕਲਾਂ ਵਜੋਂ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਉਕਤ ਔਰਤ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ‘ਚ ਸੀ ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਹੈਰੋਇਨ ਸਪਲਾਈ ਕਰਦੀ ਸੀ। ਪੁਲਿਸ ਨੇ ਉਸ ਦੇ ਕਬਜ਼ੇ ‘ਚੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

Facebook Comments

Trending

Copyright © 2020 Ludhiana Live Media - All Rights Reserved.