ਅਪਰਾਧ

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਔਰਤ ਨੂੰ 10 ਸਾਲ ਕੈਦ

Published

on

ਲੁਧਿਆਣਾ : ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਇਕ ਔਰਤ ਨੂੰ 10 ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ। ਜਾਣਕਾਰੀ ਅਨੁਸਾਰ ਪੁਲਿਸ ਵਲੋਂ 25 ਮਈ 2017 ਨੂੰ ਪ੍ਰਕਾਸ਼ ਕੌਰ ਉਰਫ਼ ਪਾਸ਼ੋ ਪਤਨੀ ਮੁਲਖ ਰਾਜ ਵਾਸੀ ਇੰਦਰਾ ਦਾਸ ਕਾਲੋਨੀ ਸ਼ਾਮਗੜ੍ਹ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਸਨ।

ਪੁਲਿਸ ਵਲੋਂ ਬਕਾਇਦਾ ਉਕਤ ਔਰਤ ਖ਼ਿਲਾਫ਼ ਅਦਾਲਤ ਵਿਚ ਚਾਲਾਨ ਪੇਸ਼ ਕੀਤਾ ਗਿਆ ਸੀ। ਮਾਨਯੋਗ ਜੱਜ ਅਮਰਿੰਦਰ ਸਿੰਘ ਨੇ ਇਸ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਔਰਤ ਨੂੰ 10 ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ।

Facebook Comments

Trending

Copyright © 2020 Ludhiana Live Media - All Rights Reserved.