Connect with us

ਅਪਰਾਧ

260 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤੀ ਔਰਤ ਨੂੰ 10 ਸਾਲ ਕੈਦ

Published

on

Woman jailed for 10 years with 260 grams of heroin

ਲੁਧਿਆਣਾ : ਸਥਾਨਕ ਅਦਾਲਤ ਨੇ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਕਾਬੂ ਕੀਤੀ ਔਰਤ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ 31 ਜੁਲਾਈ 2019 ਨੂੰ ਲੁਧਿਆਣਾ ਦਿੱਲੀ ਮੁੱਖ ਸੜਕ ‘ਤੇ ਮੰਡੀ ਗੋਬਿੰਦਗੜ੍ਹ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਕਿ ਉਥੇ ਇਕ ਸਵਿਫਟ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ। ਇਸ ਕਾਰ ‘ਚ ਚਾਲਕ ਤੇ ਪਿਛਲੀ ਸੀਟ ‘ਤੇ ਇਕ ਔਰਤ ਬੈਠੀ ਹੋਈ ਸੀ।

ਪੁਲਿਸ ਵਲੋਂ ਸ਼ੱਕ ਦੇ ਆਧਾਰ ‘ਤੇ ਜਦੋਂ ਔਰਤ ਈਵਾ ਦਾਸ ਵਾਸੀ ਦਿੱਲੀ ਦੇ ਪਰਸ ਦੀ ਤਲਾਸ਼ੀ ਲਈ ਤਾਂ ਉਸਦੇ ਕਬਜ਼ੇ ‘ਚੋਂ ਇਕ ਕਿਲੋ 260 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਸਾਢੇ 6 ਕਰੋੜ ਰੁਪਏ ਦੇ ਕਰੀਬ ਸੀ। ਪੁਲਿਸ ਵਲੋਂ ਤੁਰੰਤ ਔਰਤ ਨੂੰ ਗਿ੍ਫ਼ਤਾਰ ਕਰ ਲਿਆ ਗਿਆ। ਪੁਲਿਸ ਅਨੁਸਾਰ ਈਵਾ ਦਾਸ ਮੂਲ ਰੂਪ ਵਿਚ ਆਸਾਮ ਦੀ ਰਹਿਣ ਵਾਲੀ ਸੀ, ਪਰ ਪਿਛਲੇ ਕੁਝ ਸਮੇਂ ਤੋਂ ਉਹ ਦਿੱਲੀ ਵਿਚ ਰਹਿ ਰਹੀ ਸੀ ਅਤੇ ਵੱਖ ਵੱਖ ਥਾਵਾਂ ‘ਤੇ ਹੈਰੋਇਨ ਸਪਲਾਈ ਕਰਦੀ ਸੀ।

ਪੁਲਿਸ ਵਲੋਂ ਈਵਾ ਦਾਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਸੀ ਤੇ ਇਸ ਸਬੰਧੀ ਬਕਾਇਦਾ ਅਦਾਲਤ ਵਿਚ ਚਾਲਾਨ ਵੀ ਪੇਸ਼ ਕੀਤਾ ਗਿਆ। ਮਾਣਯੋਗ ਜੱਜ ਵਿਜੇ ਕੁਮਾਰ ਨੇ ਇਸ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਈਵਾ ਦਾਸ ਨੂੰ 10 ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ।

Facebook Comments

Trending