ਪੰਜਾਬ ‘ਚ ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲੇ ਲੋਕਾਂ ਖਾਸ ਕਰਕੇ ਔਰਤਾਂ ਲਈ ਅਹਿਮ ਖਬਰ ਹੈ। ਦਰਅਸਲ 19 ਫਰਵਰੀ ਨੂੰ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ ਕਿਉਂਕਿ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਪੀ. ਆਰ. ਟੀਸੀ ਠੇਕਾ ਮਜ਼ਦੂਰ ਯੂਨੀਅਨ ਪੰਜਾਬ ਨੇ 19 ਤਰੀਕ ਨੂੰ ਸੂਬੇ ਦੇ ਸਾਰੇ ਬੱਸ ਸਟੈਂਡ 2 ਘੰਟੇ ਲਈ ਬੰਦ ਰੱਖਣ ਦਾ ਫੈਸਲਾ ਕੀਤਾ ਹੈ।
ਇਸ ਲਈ ਜੇਕਰ ਤੁਸੀਂ ਇਸ ਦਿਨ ਕਿਤੇ ਜਾਣ ਦੀ ਯੋਜਨਾ ਬਣਾ ਰਹੇ ਹੋ, ਤਾਂ ਤੁਹਾਨੂੰ ਕੁਝ ਅਸੁਵਿਧਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਔਰਤਾਂ ਨੂੰ ਮੁਫ਼ਤ ਯਾਤਰਾ ਦੀ ਸਹੂਲਤ ਦਿੱਤੀ ਗਈ ਹੈ ਪਰ 8-10 ਮਹੀਨੇ ਬੀਤ ਜਾਣ ਦੇ ਬਾਵਜੂਦ ਮੁਫ਼ਤ ਯਾਤਰਾ ਦੀ ਸਹੂਲਤ ਲਈ ਪੈਸੇ ਜਾਰੀ ਨਹੀਂ ਕੀਤੇ ਗਏ।
ਡਿਪੂ ਪ੍ਰਧਾਨ ਗੁਰਸੇਵਕ ਸਿੰਘ, ਸਕੱਤਰ ਜਸਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੁਝ ਮੰਗਾਂ ਨੂੰ ਪ੍ਰਵਾਨ ਕਰ ਲਿਆ ਗਿਆ ਹੈ ਪਰ ਪੀਆਰਟੀਸੀ ਮੈਨੇਜਮੈਂਟ ਜਾਣਬੁੱਝ ਕੇ ਮੰਗਾਂ ਨੂੰ ਅਣਗੌਲਿਆ ਕਰ ਕੇ ਮੁੜ ਸੰਘਰਸ਼ ਕਰਨ ਲਈ ਮਜਬੂਰ ਕਰ ਰਹੀ ਹੈ, ਜਿਸ ਕਾਰਨ ਯੂਨੀਅਨ ਵੱਲੋਂ ਉਕਤ ਫੈਸਲਾ ਲਿਆ ਗਿਆ ਹੈ।