Connect with us

ਖੇਡਾਂ

ਜੂਡੋ ਟੂਰਨਾਮੈਂਟ ਵਿੱਚ ਰਾਜ ਪੱਧਰ ‘ਤੇ ਜਿੱਤਿਆ ਕਾਂਸੀ ਦਾ ਤਗਮਾ

Published

on

Won bronze medal at state level in judo tournament

ਲੁਧਿਆਣਾ : ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਸੂਬਾ ਪੱਧਰੀ ਜੂਡੋ ਟੂਰਨਾਮੈਂਟ “ਖੇੜਾਂ ਵਤਨ ਪੰਜਾਬ ਦੀਆਾ” ਕਰਵਾਇਆ ਗਿਆ, ਜਿਸ ਵਿਚ ਸ੍ਰੀ ਆਤਮ ਵੱਲਭ ਜੈਨ ਕਾਲਜ ਦੇ ਬੀਬੀਏ ਪਹਿਲੇ ਸਾਲ ਦੇ ਹਿਮਾਂਸ਼ੂ ਨੇ ਪਹਿਲਾਂ ਜ਼ਿਲ੍ਹਾ ਪੱਧਰ ‘ਤੇ ਚਾਂਦੀ ਦਾ ਤਗਮਾ ਜਿੱਤ ਕੇ ਕਾਂਸੀ ਦਾ ਤਗਮਾ ਜਿੱਤ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਕਾਲਜ ਦੇ ਪਿ੍ਰੰਸੀਪਲ ਡਾ ਸੰਦੀਪ ਕੁਮਾਰ ਨੇ ਉਨ੍ਹਾਂ ਦੀ ਇਸ ਕਾਮਯਾਬੀ ਲਈ ਉਨ੍ਹਾਂ ਨੂੰ ਵਧਾਈ ਦਿੱਤੀ ਤੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਕੋਮਲ ਜੈਨ ਅਤੇ ਪ੍ਰਬੰਧਕੀ ਕਮੇਟੀ ਦੇ ਹੋਰ ਮੈਂਬਰਾਂ ਨੇ ਵੀ ਵਿਦਿਆਰਥੀ ਅਤੇ ਉਸ ਦੇ ਉਸਤਾਦ ਨੂੰ ਵਧਾਈ ਦਿੰਦਿਆਂ ਉਸ ਦੀ ਇਸ ਪ੍ਰਾਪਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਇਸ ਨੂੰ ਕਾਲਜ ਲਈ ਅਹਿਮ ਪ੍ਰਾਪਤੀ ਮੰਨਿਆ।

Facebook Comments

Trending