ਖੇਡਾਂ

ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਸਿੱਖ ਮਾਰਸ਼ਲ ਆਰਟ ਗੱਤਕਾ ‘ਚ ਜਿੱਤਿਆ ਗੋਲਡ ਮੈਡਲ

Published

on

ਲੁਧਿਆਣਾ : ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ, ਲੁਧਿਆਣਾ ਦੇ ਵਿਦਿਆਰਥੀ ਗੁਰਕੀਰਤ ਸਿੰਘ ਨੇ ਅੰਡਰ- 14 ਵਰਗ ਵਿਚ ਗੱਤਕਾ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਸਿੱਖ ਮਾਰਸ਼ਲ ਆਰਟ ਵਿਚ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ । ਇਹ ਸਮਾਗਮ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਲੁਧਿਆਣਾ ਵੱਲੋਂ ਸਿੰਘ ਸਭਾ ਗੁਰਦੁਆਰਾ ਸਰਾਭਾ ਨਗਰ ਵਿਖੇ ਕਰਵਾਇਆ ਗਿਆ।

ਗੁਰਕੀਰਤ ਸਿੰਘ ਸੱਤਵੀਂ ਜਮਾਤ ਦਾ ਵਿਦਿਆਰਥੀ ਹੈ ਜਿਸ ਨੇ ਫਾਰੀ ਸੋਟੀ ਵਿੱਚ ਗੋਲਡ ਮੈਡਲ ਜਿੱਤਿਆ। ਉਹ ਰੋਜ਼ਾਨਾ ਦੋ ਘੰਟੇ ਅਭਿਆਸ ਕਰਦਾ ਹੈ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਹਰਮੀਤ ਕੌਰ ਵੜੈਚ ਨੇ ਉਨ੍ਹਾਂ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ਸਿੱਖ ਮਾਰਸ਼ਲ ਆਰਟ ਵਿੱਚ ਹਮੇਸ਼ਾਂ ਮੱਲਾਂ ਮਾਰਦੇ ਰਹਿਣਾ ਚਾਹੀਦਾ ਹੈ ਜੋ ਸਾਡੇ ਅਮੀਰ ਸੱਭਿਆਚਾਰ ਅਤੇ ਵਿਰਸੇ ਦਾ ਹਿੱਸਾ ਹੈ।

Facebook Comments

Trending

Copyright © 2020 Ludhiana Live Media - All Rights Reserved.