ਪੰਜਾਬੀ

ਸਰਕਾਰੀ ਕਾਲਜ ਕਰਮਸਰ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ

Published

on

ਲੁਧਿਆਣਾ  : ਮਨੁੱਖ ਨੂੰ ਵਾਤਾਵਰਣ ਦੀ ਸੇਵਾ ਸੰਭਾਲ ਸਬੰਧੀ ਆਪਣੀ ਜਿੰਮੇਵਾਰੀ ਨਿਭਾਉਂਦਿਆਂ ਹਰ ਦਿਨ ਵਾਤਾਵਰਣ ਦਿਵਸ ਮਨਾਉਣਾ ਚਾਹੀਦਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਦਵਿੰਦਰ ਸਿੰਘ ਲੋਟੇ, ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ, ਲੁਧਿਆਣਾ ਵੱਲੋਂ ਸਰਕਾਰੀ ਕਾਲਜ ਕਰਮਸਰ ਵਿਖੇ ਵਿਸਵ ਵਾਤਾਵਰਣ ਦਿਵਸ ਸੈਮੀਨਾਰ ਦੌਰਾਨ ਕੀਤਾ ਗਿਆ।

ਵਣ ਮੰਡਲ ਅਫ਼ਸਰ (ਵਿਸਥਾਰ) ਪਟਿਆਲਾ ਸ਼੍ਰੀਮਤੀ ਵਿੱਦਿਆ ਸਾਗਰੀ ਆਰ ਯੂ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਣ ਰੇਂਜ ਵਿਸਥਾਰ ਲੁਧਿਆਣਾ ਵੱਲੋਂ ਇੰਚਾਰਜ ਸ਼ੀ੍ਮਤੀ ਪਰਨੀਤ ਕੌਰ ਦੀ ਅਗੁਵਾਈ ਹੇਠ ਆਯੋਜਿਤ ਵਿਸਵ ਵਾਤਾਵਰਣ ਦਿਵਸ ਸੈਮੀਨਾਰ ਮੌਕੇ ਵਿਦਿਆਰਥੀਆਂ ਦੇ ਵਾਤਾਵਰਣ ਸੰਭਾਲ ਸਬੰਧੀ ਭਾਸ਼ਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।

ਵਾਤਾਵਰਣ ਦਿਵਸ ਤੇ PPT ਵੀ ਪੇਸ਼ ਕੀਤੀ ਗਈ । ਜੇਤੂ ਵਿਦਿਆਰਥੀਆਂ ਨੂੰ ਵਣ ਵਿਭਾਗ ਵਲੋਂ ਟਰਾਫੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ । ਰੁੱਖਾਂ ਦੀ ਸਾਂਭ ਸੰਭਾਲ ਸਬੰਧੀ ਵਿਭਾਗੀ ਲਿਟਰੇਚਰ ਵੀ ਵੰਡਿਆ ਗਿਆ । ਇਸ ਮੌਕੇ ਸ੍ਰੀ ਦਵਿੰਦਰ ਸਿੰਘ ਲੋਟੇ ਡਿਪਟੀ ਡਾਇਰੈਕਟਰ, ਯੂਥ ਸੇਵਾਵਾਂ, ਲੁਧਿਆਣਾ ਨੇ ਸਮਾਗਮ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ ਅਤੇ ਵਿਭਾਗੀ ਕਰਮਚਾਰੀਆਂ ਨਾਲ ਮਿਲ ਕੇ ਕਾਲਜ ਕੈਂਪਸ ਵਿੱਚ ਬੂਟੇ ਲਗਵਾਏ ।

ਇਸ ਮੌਕੇ ਕੁਲਦੀਪ ਸਿੰਘ , ਬੀਟ ਇੰਚਾਰਜ ਵੱਲੋਂ ਬੱਚਿਆਂ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਨ ਦਿਵਸ ਮਨਾਉਣ ਲਈ ਸੰਦੇਸ਼ ਦਿੱਤਾ ਗਿਆ ਅਤੇ ਧਰਤੀ ਨੂੰ ਹਰਿਆ ਭਰਿਆ ਬਣਾਉਣ ਲਈ ਲਗਾਏ ਬੂਟਿਆਂ ਦੀ ਸੰਭਾਲ ਕਰਨ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਕਾਲਜ ਪਿ੍ੰਸੀਪਲ ਸ੍ਰੀ ਹਰਮੇਸ ਲਾਲ, ਰੈਡ ਰਿਬਨ ਕਲੱਬ ਦੇ ਕਨਵੀਨਰ ਗਗਨਦੀਪ ਕੌਰ, ਪੋ੍ ਜੋਗਿੰਦਰ ਸਿੰਘ, ਪੋ੍ ਸੁਖਬੀਰ ਸਿੰਘ, ਪੋ੍ ਅਮਨਦੀਪ ਕੌਰ, ਡਾ਼ ਜਸਵੀਰ ਕੌਰ, ਪੋ੍ ਗਗਨਦੀਪ ਕੌਰ ਅਤੇ ਪੋ੍ ਜੋਗਿੰਦਰ ਸਿੰਘ ਦਾ ਵਣ ਵਿਭਾਗ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।

Facebook Comments

Trending

Copyright © 2020 Ludhiana Live Media - All Rights Reserved.