ਪੰਜਾਬੀ

ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਲੋਂ ਮਨਾਇਆ ਗਿਆ ਵਿਸ਼ਵ ਵਾਤਾਵਰਨ ਦਿਵਸ

Published

on

ਲੁਧਿਆਣਾ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਸੰਦੀਪ ਕੁਮਾਰ ਦੀ ਅਗਵਾਈ ਹੇਠ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਲੋਂ ਮਿੰਨੀ ਸਕੱਤਰੇਤ, ਲੁਧਿਆਣਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ ਜਿਸਦੇ ਤਹਿਤ ਉਨ੍ਹਾਂ ਗਰੀਨ ਬੈਲਟ ਏਰੀਏ ਵਿੱਚ ਬੂਟੇ ਲਗਾਏ ਅਤੇ ਨੌਜਵਾਨਾਂ ਨੂੰ ਬੂਟੇ ਲਗਾਉਂਦੇ ਰਹਿਣ ਲਈ ਪ੍ਰੇਰਿਤ ਵੀ ਕੀਤਾ।

ਵਧੀਕ ਡਿਪਟੀ ਕਮਿਸ਼ਨਰ ਵਲੋਂ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੇ ਸੀਨੀਅਰ ਮੈਨੇਜਰ ਅਮਿਤ ਧਵਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਜਿਨ੍ਹਾਂ ਆਪਣੀ ਕਾਰਪੋਰੇਟ ਵਾਤਾਵਰਣ ਜਿੰਮੇਵਾਰੀ ਅਤੇ ਕਾਰਪੋਰੇਟ ਸਮਾਜਿਕ ਜਿੰਮੇਵਾਰੀ ਤਹਿਤ ਲੁਧਿਆਣਾ ਨੂੰ ਹਰਿਆ ਭਰਿਆ ਰੱਖਣ ਵਿੱਚ ਯੋਗਦਾਨ ਪਾਇਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਰਧਮਾਨ ਸਪੈਸ਼ਲ ਸਟੀਲ ਦੇ ਸਚਿਤ ਜੈਨ, ਮਨੁਜ ਮਹਿਤਾ, ਆਰ ਕੇ ਰੇਵਾੜੀ ਦੀ ਇਸ ਪਹਿਲਕਦਮੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।

ਸਹਾਇਕ ਪ੍ਰੋਜੈਕਟ ਅਫਸਰ (ਨਿਗਰਾਨ) ਸ. ਅਵਤਾਰ ਸਿੰਘ, ਅਤੇ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਤੋਂ ਸੰਨੀ ਦੇ ਨਾਲ ਕਰਨ ਸੋਨੀ, ਆਰੁਸ਼ ਮਾਸਕੀ, ਅਮਰਿੰਦਰ ਅਤੇ ਗ੍ਰੀਨ ਲੈਂਡਸਕੇਪਰ ਤੋਂ ਅਭੀ ਜੋਕਿ ਹਰਿਆਲੀ ਪਹਿਲ ਲਈ ਦਿਨ ਰਾਤ ਕੰਮ ਕਰ ਰਹੇ ਹਨ ਵੀ ਮੌਜੂਦ ਸਨ।

ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵਲੋ ਪਲਾਸਟਿਕ ਦੇ ਥੈਲਿਆਂ ਦੀ ਵਰਤੋਂ ਤੋਂ ਬਚਣ ਲਈ 225 ਕੱਪੜੇ ਦੇ ਬੈਗ ਵੀ ਵੰਡੇ ਜੋ ਰਾਸ਼ਟਰੀ ਗ੍ਰਾਮੀਣ ਆਜੀਵਿਕਾ ਮਿਸ਼ਨ ਤਹਿਤ ਸੈਲਫ ਹੈਲਪ ਗਰੁੱਪਾਂ ਦੁਆਰਾ ਬਣਾਏ ਗਏ ਸਨ।

Facebook Comments

Trending

Copyright © 2020 Ludhiana Live Media - All Rights Reserved.