Connect with us

ਪੰਜਾਬੀ

ਖ਼ਾਲਸਾ ਕਾਲਜ ਲੜਕੀਆਂ ਵਿਖੇ ਕਰਵਾਇਆ ਯੋਗਾ ਸੈਸ਼ਨ

Published

on

Yoga session conducted at Khalsa College for Girls

ਲੁਧਿਆਣਾ : ਖ਼ਾਲਸਾ ਕਾਲਜ ਲੜਕੀਆਂ ਸਿਵਲ ਲਾਈਨਜ਼ ਲੁਧਿਆਣਾ ਦੇ ਸਰੀਰਕ ਸਿੱਖਿਆ ਵਿਭਾਗ ਅਧੀਨ ਐੱਨ. ਐੱਸ. ਐੱਸ. ਯੂਨਿਟ ਤੇ ਯੋਗਾ ਕਲੱਬ ਵਲੋਂ ਯੋਗਾ ਪ੍ਰਦਰਸ਼ਨ ਕਰਵਾਇਆ ਗਿਆ। ਪ੍ਰੋਗਰਾਮ ਅੰਤਰਰਾਸ਼ਟਰੀ ਯੋਗ ਦਿਵਸ ਦੇ ਸੰਬੰਧ ‘ਚ ਕਰਵਾਇਆ ਗਿਆ। ਆਯੁਸ਼ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਯੁਵਾ ਮਾਮਲੇ ਤੇ ਖੇਡ ਮੰਤਰਾਲੇ ਦੁਆਰਾ ਹਰ ਸਾਲ ਇਹ ਯੋਗਾ ਦਿਵਸ ਮਨਾਇਆ ਜਾਂਦਾ ਹੈ।

ਸਮਾਗਮ ਨੂੰ ਸਫਲ ਬਣਾਉਣ ਲਈ ਕਾਲਜ ਦੇ ਐਨ. ਐਸ. ਐਸ. ਤੇ ਯੋਗਾ ਕਲੱਬ ਦੇ 100 ਦੇ ਕਰੀਬ ਵਲੰਟੀਅਰਾਂ ਨੇ ਭਾਗ ਲਿਆ। ਯੋਗਾ ਟ੍ਰੇਨਰ ਰਣਜੀਤ ਰਾਣਾ ਦੀ ਅਗਵਾਈ ਹੇਠ ਵਲੰਟੀਅਰਾਂ ਨੇ ਵੱਖ-ਵੱਖ ਯੋਗਾ ਆਸਣ ਕੀਤੇ। ਸਰੀਰਕ ਸਿੱਖਿਆ ਵਿਭਾਗ ਦਾ ਸਮੂਹ ਸਟਾਫ਼ ਤੇ ਐੱਨ. ਐੱਸ. ਐੱਸ .ਪ੍ਰੋਗਰਾਮ ਅਫ਼ਸਰ ਹਾਜ਼ਰ ਸਨ। ਪਿ੍ੰਸੀਪਲ ਡਾ. ਮੁਕਤੀ ਗਿੱਲ ਨੇ ਵਲੰਟੀਅਰਾਂ ਨੂੰ ਯੋਗਾ ਅਭਿਆਸ ਕਰਨ ਲਈ ਪ੍ਰੇਰਿਤ ਕੀਤਾ।

Facebook Comments

Trending