Connect with us

ਅਪਰਾਧ

ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

Published

on

Young man arrested for blackmailing gas cylinders

ਲੁਧਿਆਣਾ :  ਸੀ.ਆਈ.ਏ. ਸਟਾਫ਼-2 ਦੀ ਪੁਲਿਸ ਨੇ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ‘ਚੋਂ ਭਾਰੀ ਮਾਤਰਾ ‘ਚ ਸਿਲੰਡਰ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ 2 ਦੇ ਇੰਚਾਰਜ ਇੰਸਪੈਕਟਰ ਯਸ਼ਪਾਲ ਸ਼ਰਮਾ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਸੁਸ਼ੀਲ ਕੁਮਾਰ ਪੁੱਤਰ ਅਮਰਨਾਥ ਵਾਸੀ ਗੁਰਮੀਤ ਨਗਰ ਡਾਬਾ ਵਜੋਂ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਲਾਜਪਤ ਨਗਰ ਨੇੜੇ ਸਥਿਤ ਆਪਣੀ ਦੁਕਾਨ ‘ਤੇ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਜਿਆਦਾਤਰ ਇਹ ਕਥਿਤ ਦੋਸ਼ੀ ਆਟੋ ਰਿਕਸ਼ਾ ਚਾਲਕਾਂ ਨੂੰ ਗੈਸ ਭਰ ਕੇ ਦਿੰਦਾ ਸੀ। ਪੁਲਿਸ ਨੇ ਉਸਦੇ ਕਬਜੇ ਵਿਚੋਂ 30 ਗੈਸ ਸਿਲੰਡਰ ਅਤੇ ਇਕ ਖਾਸ ਯੰਤਰ ਵੀ ਬਰਾਮਦ ਕੀਤੇ ਹਨ, ਜਿਸ ਤੋਂ ਇਹ ਗੈਸ ਸਿਲੰਡਰਾਂ ਨੂੰ ਦੂਜੇ ਸਿਲੰਡਰਾਂ ਵਿਚ ਤਬਦੀਲ ਕਰਦਾ ਸੀ। ਪੁਲਿਸ ਨੇ ਇਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ |

Facebook Comments

Trending