Connect with us

ਅਪਰਾਧ

ਲੋਕਾਂ ਨਾਲ ਠੱਗੀ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

Published

on

Young man arrested for cheating with people

ਲੁਧਿਆਣਾ : ਬੈਂਕਾਂ ਦੇ ਬਾਹਰ ਭੋਲੇ ਭਾਲੇ ਲੋਕਾਂ ਨਾਲ ਠੱਗੀ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਉਪਿੰਦਰ ਕੁਮਾਰ ਵਾਸੀ ਕੈਲਾਸ਼ ਨਗਰ ਵਜੋਂ ਕੀਤੀ ਗਈ ਹੈ।

ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਬੈਂਕਾਂ ਦੇ ਬਾਹਰ ਜਾਂ ਫਿਰ ਏ.ਟੀ.ਐਮ. ‘ਤੇ ਲੋਕਾਂ ਨਾਲ ਠੱਗੀਆਂ ਕਰਦਾ ਸੀ ਅਤੇ ਨਵੇਂ ਨੋਟਾਂ ਗੁੱਥੀ ਦੇਣ ਦਾ ਝਾਂਸਾ ਦੇ ਕੇ ਉਨ੍ਹਾਂ ਪਾਸੋਂ ਪੈਸੇ ਠੱਗ ਲੈਂਦਾ ਸੀ। ਪਿਛਲੇ ਕੁਝ ਦਿਨਾਂ ਤੋਂ ਇਸ ਸਬੰਧੀ ਪੁਲਿਸ ਨੂੰ ਕਈ ਸ਼ਿਕਾਇਤਾਂ ਮਿਲੀਆਂ ਸਨ, ਜਿਸ ਆਧਾਰ ‘ਤੇ ਪੁਲਿਸ ਵਲੋਂ ਇਹ ਕਾਰਵਾਈ ਕੀਤੀ ਗਈ ਹੈ।

Facebook Comments

Trending