ਅਪਰਾਧ

ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

Published

on

ਲੁਧਿਆਣਾ : ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ ਪੰਜ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪਰਮ ਵਾਈਨ ਦੇ ਮੁਲਾਜ਼ਮ ਗੁਰਵਿੰਦਰ ਸਿੰਘ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ।

ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਰਵੀ ਕੌਸ਼ਲ ਵਾਸੀ ਸਰਵਾਨੰਦ ਕਾਲੋਨੀ ਵਜੋਂ ਕੀਤੀ ਗਈ ਹੈ। ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰ ਰਿਹਾ ਸੀ। ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕਰ ਲਿਆ ਤੇੇ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

Facebook Comments

Trending

Copyright © 2020 Ludhiana Live Media - All Rights Reserved.