Connect with us

ਅਪਰਾਧ

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

Published

on

Young man arrested for drug trafficking

ਲੁਧਿਆਣਾ : ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਰਾਜੂ ਕਾਲੀਆ ਵਾਸੀ ਹਜ਼ੂਰੀ ਬਾਗ ਕਲੋਨੀ ਵਜੋਂ ਕੀਤੀ ਗਈ ਹੈ, ਪੁਲਿਸ ਨੇ ਉਸਦੇ ਕਬਜੇ ‘ਚੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਦੋਸ਼ੀ ਬੀਤੀ ਰਾਤ ਭੱਟੀਆਂ ਬੇਟ ਨੇੜੇ ਜਾ ਰਿਹਾ ਸੀ ਕਿ ਪੁਲਿਸ ਨੇ ਨਾਕਾਬੰਦੀ ਦੌਰਾਨ ਜਦੋਂ ਕਥਿਤ ਦੋਸ਼ੀ ਨੂੰ ਰੁਕਣ ਲਈ ਕਿਹਾ ਤਾਂ ਦੋਸ਼ੀ ਉਥੋਂ ਭੱਜ ਪਿਆ। ਪੁਲਿਸ ਨੇ ਪਿੱਛਾ ਕਰਕੇ ਉਸਨੂੰ ਕਾਬੂ ਕਰ ਲਿਆ ਤੇ ਤਲਾਸ਼ੀ ਲੈਣ ਉਪਰੰਤ ਉਸ ਦੇ ਕਬਜ਼ੇ ‘ਚੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਉਸ ਖਿਲਾਫ਼ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

Facebook Comments

Trending