Connect with us

ਅਪਰਾਧ

ਮਾਸੂਮ ਬਾਲੜੀ ਨਾਲ ਛੇੜਖਾਨੀ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

Published

on

Young man arrested for molesting an innocent girl

ਲੁਧਿਆਣਾ : ਥਾਣਾ ਹੈਬੋਵਾਲ ਦੀ ਪੁਲਿਸ ਨੇ ਮਾਸੂਮ ਬਾਲੜੀ ਨਾਲ ਛੇੜਖਾਨੀ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਪੀੜ੍ਹਤ ਲੜਕੀ ਦੀ ਮਾਤਾ ਦੀ ਸ਼ਿਕਾਇਤ ‘ਤੇ ਪ੍ਰਦੀਪ ਕੁਮਾਰ ਵਾਸੀ ਜਵੰਦ ਵਿਹਾਰ ਖ਼ਿਲਾਫ਼ ਕੇਸ ਦਰਜ ਕਰਨ ਉਪਰੰਤ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸ ਦਾ ਰਿਸ਼ਤੇਦਾਰ ਹੈ ਤੇ ਅਕਸਰ ਉਨ੍ਹਾਂ ਦੇ ਘਰ ਆਉਂਦਾ-ਜਾਂਦਾ ਸੀ। ਕਥਿਤ ਦੋਸ਼ੀ ਨੇ ਬੀਤੇ ਦਿਨ ਉਸ ਦੀ 9 ਸਾਲ ਦੀ ਮਾਸੂਮ ਬਾਲੜੀ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਬੱਚੀ ਵਲੋਂ ਇਸ ਸਬੰਧੀ ਆਪਣੀ ਮਾਂ ਨੂੰ ਦੱਸਿਆ ਤਾਂ ਉਸ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ। ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ‘ਚ ਕੇਸ ਦਰਜ ਕਰ ਲਿਆ।

Facebook Comments

Trending