Connect with us

ਅਪਰਾਧ

ਪਾਬੰਦੀਸ਼ੁਦਾ ਚਾਈਨਾ ਡੋਰ ਦਾ ਧੰਦਾ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

Published

on

Young man arrested for selling banned China Door

ਲੁਧਿਆਣਾ :     ਥਾਣਾ ਦਰੇਸੀ ਦੀ ਪੁਲਿਸ ਨੇ ਪਾਬੰਦੀਸ਼ੁਦਾ ਚਾਈਨਾ ਡੋਰ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚ ਭਾਰੀ ਮਾਤਰਾ ‘ਚ ਪਾਬੰਦੀਸ਼ੁਦਾ ਚਾਈਨਾ ਡੋਰ ਬਰਾਮਦ ਕੀਤੀ ਹੈ।

ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਅੰਮਿ੍ਤ ਸਹਾਰਨ ਵਾਸੀ ਵਿਸ਼ਵਕਰਮਾ ਕਾਲੋਨੀ ਵਜੋਂ ਕੀਤੀ ਗਈ ਹੈ। ਪੁਲਿਸ ਅਨੁਸਾਰ ਕਥਿਤ ਦੋਸ਼ੀ ਵਾਲਮੀਕ ਘਾਟੀ ਨੇੜੇ ਜਾ ਰਿਹਾ ਸੀ, ਜਦੋਂ ਪੁਲਿਸ ਨੇ ਨਾਕੇ ‘ਤੇ ਉਸ ਦੀ ਤਲਾਸ਼ੀ ਲਈ ਤਾਂ ਉਸਦੇ ਕਬਜ਼ੇ ‘ਚੋਂ 144 ਗੱਟੂ ਪਾਬੰਦੀਸ਼ੁਦਾ ਚਾਈਨਾ ਡੋਰ ਦੇ ਬਰਾਮਦ ਕੀਤੇ ਗਏ। ਪੁਲਿਸ ਨੇ ਕਥਿਤ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Facebook Comments

Trending