Connect with us

ਅਪਰਾਧ

ਦੋਹਰੇ ਕਤਲ ਕਾਂਡ ਦੇ ਦੋਸ਼ੀ ਨੌਜਵਾਨ ਨੂੰ ਉਮਰ ਕੈਦ

Published

on

Young man convicted of double murder sentenced to life imprisonment

ਲੁਧਿਆਣਾ : ਸਥਾਨਕ ਅਦਾਲਤ ਨੇ ਬਾੜੇਵਾਲ ‘ਚ ਹੋਏ ਨੂੰਹ-ਸੱਸ ਦੇ ਕਤਲ ਕਾਂਡ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਮਿ੍ਤਕਾਂ ਦੇ ਸਾਬਕਾ ਡਰਾਈਵਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਇੰਸਪੈਕਟਰ ਸੁਰਿੰਦਰ ਕੁਮਾਰ ਚੋਪੜਾ ਨੇ ਦੱਸਿਆ ਕਿ 29 ਜਨਵਰੀ 2016 ਨੂੰ ਦੋਸ਼ੀ ਸੁਖਪਾਲ ਸਿੰਘ ਉਰਫ਼ ਬੱਗਾ ਵਾਸੀ ਪਿੰਡ ਫੱਲੇਵਾਲ ਨੇ ਆਪਣੀ ਮਾਲਕਣ ਸਰਿਤਾ ਤੇ ਉਸ ਦੀ ਸੱਸ ਪੁਸ਼ਪਾਵਤੀ ਅਗਰਵਾਲ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ।

ਜਾਂਚ ਦੌਰਾਨ ਸੁਖਪਾਲ ਉਰਫ ਬੱਗਾ ਦੋਸ਼ੀ ਪਾਇਆ ਗਿਆ ਤੇ ਪੁਲਿਸ ਵਲੋਂ ਉਸ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਲੁੱਟਿਆ ਹੋਇਆ ਸਾਮਾਨ ਵੀ ਬਰਾਮਦ ਕਰ ਲਿਆ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਸ ਸਬੰਧੀ ਸੁਖਪਾਲ ਸਿੰਘ ਉਰਫ ਬੱਗਾ ਖ਼ਿਲਾਫ਼ ਠੋਸ ਸਬੂਤਾਂ ਦੇ ਆਧਾਰ ‘ਤੇ ਅਦਾਲਤ ਵਿਚ ਚਾਲਾਨ ਪੇਸ਼ ਕੀਤਾ। ਮਾਣਯੋਗ ਜੱਜ ਰਵਦੀਪ ਸਿੰਘ ਹੁੰਦਲ ਨੇ ਇਸ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ।

Facebook Comments

Trending