Connect with us

ਅਪਰਾਧ

ਸੜਕ ਹਾਦਸੇ ‘ਚ ਨੌਜਵਾਨ ਨੇ ਤੋੜਿਆ ਦਮ, ਅਣਪਛਾਤਾ ਵਾਹਨ ਚਾਲਕ ਮੌਕੇ ਤੋਂ ਫਰਾਰ

Published

on

Young man dies in road accident, unidentified driver escapes

ਲੁਧਿਆਣਾ : ਸੇਖੋਵਾਲ ਗੇਟ ਦੇ ਲਾਗੇ ਵਾਪਰੇ ਸੜਕ ਹਾਦਸੇ ਦੇ ਦੌਰਾਨ ਦਸਮੇਸ਼ ਕਾਲੋਨੀ ਨੂਰਾਂਵਾਲ ਰੋਡ ਦੇ ਰਹਿਣ ਵਾਲੇ ਵਿਮਲ ਕੁਮਾਰ(18) ਨੇ ਦਮ ਤੋੜ ਦਿੱਤਾ। ਇਸ ਮਾਮਲੇ ਵਿਚ ਥਾਣਾ ਦਰੇਸੀ ਦੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਥਾਣਾ ਦਰੇਸੀ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਦਸਮੇਸ਼ ਕਲੋਨੀ ਨੂਰਾਂਵਾਲ ਰੋਡ ਦੇ ਰਹਿਣ ਵਾਲੇ ਅਮਨ ਕੁਮਾਰ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਵਿਮਲ ਕੁਮਾਰ ਦਾਣਾ ਮੰਡੀ ਲੁਧਿਆਣਾ ਵਿਚ ਮਜ਼ਦੂਰੀ ਕਰਦਾ ਹੈ। ਰਾਤ ਸਵਾ 9 ਵਜੇ ਦੇ ਕਰੀਬ ਉਹ ਘਰ ਵਾਪਸ ਆ ਰਿਹਾ ਸੀ ਇਸੇ ਦੌਰਾਨ ਸੇਖੇਵਾਲ ਗੇਟ ਦੇ ਸਾਹਮਣੇ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੇ ਦੌਰਾਨ ਉਸ ਨੇ ਦਮ ਤੋੜ ਦਿੱਤਾ । ਮੌਕਾ ਦੇਖਦੇ ਹੀ ਵਾਹਨ ਚਾਲਕ ਫ਼ਰਾਰ ਹੋ ਗਿਆ।

ਇਸ ਮਾਮਲੇ ਵਿਚ ਜਾਂਚ ਅਧਿਕਾਰੀ ਰਜਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਦੇ ਖਿਲਾਫ਼ ਮੁਕੱਦਮਾ ਦਰਜ ਕਰਕੇ ਹਾਦਸੇ ਵਾਲੀ ਥਾਂ ਦੇ ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕਰਨੀ ਸ਼ੁਰੂ ਕਰ ਦਿੱਤੀ ਹੈ।

Facebook Comments

Trending