ਪੰਜਾਬੀ
ਆਪਣਾ ਆਧਾਰ ਕਾਰਡ ਜਲਦ ਕਰਵਾਇਆ ਜਾਵੇ ਅਪਡੇਟ – ਡਿਪਟੀ ਕਮਿਸ਼ਨਰ
Published
2 years agoon

ਲੁਧਿਆਣਾ : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਆਧਾਰ ਦੀ ਜਾਣਕਾਰੀ ਨੂੰ ਅਪਡੇਟ ਕਰਵਾਉਣ। ਡਿਪਟੀ ਕਮਿਸ਼ਨਰ ਮਲਿਕ ਨੇ ਕਿਹਾ ਕਿ ਸਰਕਾਰ ਵਲੋਂ ਨਵੀਨਤਮ ਪਛਾਣ ਪੱਤਰ ਦੇ ਸਬੂਤ ਅਤੇ ਰਿਹਾਇਸ਼ ਦੇ ਸਬੂਤ ਵਜੋਂ ਦਸਤਾਵੇਜ਼ਾਂ ਨੂੰ ਅਪਡੇਟ ਕਰਕੇ ਨਾਗਰਿਕਾਂ ਦੇ ਆਧਾਰ ਨੂੰ ਮਜ਼ਬੂਤ ਕਰਨ ਲਈ ਪਹਿਲਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਸਨੀਕਾਂ ਨੇ 2015 ਤੋਂ ਪਹਿਲਾਂ ਆਧਾਰ ਕਾਰਡ ਬਣਵਾਏ ਸਨ, ਨੂੰ ਆਧਾਰ ਵਿੱਚ ਦਸਤਾਵੇਜ਼ ਅੱਪਡੇਟ ਕਰਵਾਉਣ ਦੀ ਲੋੜ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਸਨੀਕਾਂ ਨੂੰ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਕੇ ਆਪਣੀ ਜਾਣਕਾਰੀ ਨੂੰ ਮੁੜ ਪ੍ਰਮਾਣਿਤ ਕਰਨ ਦੀ ਲੋੜ ਹੈ, ਭਾਵੇਂ ਕਿ ਉਨ੍ਹਾਂ ਦੇ ਜਨਸੰਖਿਆ ਅੰਕੜਿਆਂ ਵਿੱਚ ਕੋਈ ਤਬਦੀਲੀ ਨਹੀਂ ਹੋਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਧਾਰ ਬਾਇਓਮੀਟ੍ਰਿਕ ਪ੍ਰਮਾਣਿਕਤਾ ਨਾਲ ਇੱਕ ਨਿਵਾਸੀ ਦੀ ਪਛਾਣ ਕਰਨ ਦੇ ਪ੍ਰਬੰਧ ਦੇ ਨਾਲ ਪਛਾਣ ਦੇ ਸਭ ਤੋਂ ਵੱਧ ਪ੍ਰਵਾਨਿਤ ਸਬੂਤ ਵਜੋਂ ਮੰਨਿਆ ਜਾਂਦਾ ਹੈ ਅਤੇ ਇਸਦੀ ਵਰਤੋਂ ਵੱਖ-ਵੱਖ ਸਰਕਾਰੀ ਸੇਵਾਵਾਂ/ਸੁਵਿਧਾਵਾਂ ਦਾ ਲਾਭ ਲੈਣ ਲਈ ਕੀਤੀ ਜਾ ਰਹੀ ਹੈ।
ਆਧਾਰ ਦੀ ਸਥਿਤੀ ਦੀ ਸਮੀਖਿਆ ਕਰਦੇ ਹੋਏ, ਡਿਪਟੀ ਕਮਿਸ਼ਨਰ ਮਲਿਕ ਨੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਵੀ ਆਧਾਰ ਕਾਰਡ ਬਣਵਾਉਣ ਅਤੇ ਮੋਬਾਇਲ ਨੰਬਰ ਅਪਡੇਟ ਕਰਦੇ ਰਹਿਣ। ਉਨ੍ਹਾਂ ਆਧਾਰ ਕਾਰਡ ਨੂੰ ਪਛਾਣ ਦੇ ਸਬੂਤ ਵਜੋਂ ਸਵੀਕਾਰ ਕਰਨ ਤੋਂ ਪਹਿਲਾਂ ਇਸਦੀ ਪੁਸ਼ਟੀ ਕਰਨ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ ਕਿਉਂਕਿ ਇਹ ਪ੍ਰਕਿਰਿਆ ਜਾਅਲੀ/ਫੋਟੋਸ਼ਾਪ ਵਾਲੇ ਆਧਾਰ ਕਾਰਡਾਂ ਦੀ ਪਛਾਣ ਕਰਨ ਵਿੱਚ ਸਹਾਈ ਸਿੱਧ ਹੋਵੇਗੀ।
You may like
-
ਝੋਨੇ ਦੀ 80723 ਮੀਟ੍ਰਿਕ ਟਨ ਖਰੀਦ, 34987 ਮੀਟ੍ਰਿਕ ਟਨ ਲਿਫਟਿੰਗ ਕੀਤੀ ਜਾ ਚੁੱਕੀ ਹੈ-DC
-
ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਜਾਗਰੁਕਤਾ ਵੈਨਾਂ ਨਿਭਾਉਣਗੀਆਂ ਅਹਿਮ ਰੋਲ-DC
-
ਖੇਡਾਂ ਵਤਨ ਪੰਜਾਬ ਦੀਆਂ 2023 : ਚੌਥੇ ਦਿਨ ਹੋਏ ਰੋਮਾਂਚਕ ਖੇਡ ਮੁਕਾਬਲੇ
-
ਲੁਧਿਆਣਾ ‘ਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ‘ਤੇ ਪਾਬੰਦੀ, DC ਵੱਲੋਂ ਹੁਕਮ ਜਾਰੀ
-
‘ਸਰਕਾਰ ਤੁਹਾਡੇ ਦੁਆਰ’ ਤਹਿਤ ਰੈਵੇਨਿਊ ਕੈਂਪ ‘ਚ 3000 ਤੋਂ ਵੱਧ ਇੰਤਕਾਲ ਕੇਸਾਂ ਦਾ ਫੈਸਲਾ
-
ਲੁਧਿਆਣਾ ‘ਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਸ਼ਾਨਦਾਰ ਆਯੋਜਨ