ਅਪਰਾਧ

ਨੌਜਵਾਨ ਗਿ੍ਫ਼ਤਾਰ, ਭਾਰੀ ਮਾਤਰਾ ਵਿਚ ਗਾਂਜਾ ਬਰਾਮਦ

Published

on

ਲੁਧਿਆਣਾ : ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰ ਕੇ ਉਸਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਗਾਂਜਾ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਬਾਬੂ ਲਾਲ ਵਾਸੀ ਫੋਕਲ ਪੁਆਇੰਟ ਵਜੋਂ ਕੀਤੀ ਗਈ ਹੈ। ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 7 ਕਿਲੋ ਗਾਂਜਾ ਬਰਾਮਦ ਕੀਤਾ ਹੈ।

ਕਥਿਤ ਦੋਸ਼ੀ ਨੂੰ ਪੁਲਿਸ ਨੇ ਪੁਰਾਣੀ ਜੇਲ੍ਹ ਰੋਡ ਨੇੜਿਓਾ ਉਸ ਵੇਲੇ ਗਿ੍ਫਤਾਰ ਕੀਤਾ, ਜਦੋਂ ਕਿ ਉਹ ਗਾਂਜੇ ਦੀ ਸਪਲਾਈ ਦੇਣ ਜਾ ਰਿਹਾ ਸੀ। ਉਸ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਅਤੇ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।

Facebook Comments

Trending

Copyright © 2020 Ludhiana Live Media - All Rights Reserved.