ਅਪਰਾਧ

2 ਕਿੱਲੋ 700 ਗ੍ਰਾਮ ਅਫੀਮ ਸਮੇਤ ਨੌਜਵਾਨ ਗਿ੍ਫ਼ਤਾਰ

Published

on

ਲੁਧਿਆਣਾ  :  ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰ ਕੇ ਉਸ ਦੇ ਕਬਜ਼ੇ ਵਿਚੋਂ 2 ਕਿਲੋ 700 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਏ.ਸੀ.ਪੀ. ਰਜੇਸ਼ ਸ਼ਰਮਾ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਕਬੀਰ ਦਾਸ ਵਾਸੀ ਦਸਮੇਸ਼ ਨਗਰ ਵਜੋਂ ਕੀਤੀ ਗਈ ਹੈ।

ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬੀਤੀ ਰਾਤ ਕਬੀਰ ਜੈਮਲ ਰੋਡ ‘ਤੇ ਅਫੀਮ ਦੀ ਸਪਲਾਈ ਦੇਣ ਜਾ ਰਿਹਾ ਹੈ। ਪੁਲਿਸ ਵਲੋਂ ਉਥੇ ਨਾਕਾਬੰਦੀ ਕੀਤੀ ਗਈ ਅਤੇ ਨਾਕਾਬੰਦੀ ਦੌਰਾਨ ਜਦੋਂ ਕਬੀਰ ਦਾਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਕਥਿਤ ਦੋਸ਼ੀ ਨੇ ਉੱਥੋਂ ਭੱਜਣ ਦੀ ਕੋਸ਼ਿਸ ਕੀਤੀ ਸੀ।

ਪੁਲਿਸ ਵਲੋਂ ਪਿੱਛਾ ਕਰਨ ‘ਤੇ ਉਸ ਨੂੰ ਕਾਬੂ ਕਰ ਲਿਆ ਗਿਆ। ਉਸ ਦੇ ਕਬਜ਼ੇ ਵਿਚੋਂ 2 ਕਿਲੋ 700 ਗ੍ਰਾਮ ਅਫੀਮ ਬਰਾਮਦ ਕੀਤੀ ਗਈ। ਕਥਿਤ ਦੋਸ਼ੀ ਖ਼ਿਲਾਫ਼ ਵੱਖ ਵੱਖ ਸੰਗੀਨ-ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ, ਉਸ ਪਾਸੋਂ ਹੋਰ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

Facebook Comments

Trending

Copyright © 2020 Ludhiana Live Media - All Rights Reserved.