Connect with us

ਅਪਰਾਧ

ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ, ਮਾਮਲਾ ਦਰਜ

Published

on

Youth arrested with heroin, case registered

ਲੁਧਿਆਣਾ : ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ ਇੰਦਰਾ ਕਲੋਨੀ ਇਸਲਾਮਗੰਜ ਦੇ ਰਹਿਣ ਵਾਲੇ ਵਿਕਾਸ ਕੁਮਾਰ ਨੂੰ ਗ੍ਰਿਫਤਾਰ ਕੀਤਾ ਹੈ । ਜਾਂਚ ਅਧਿਕਾਰੀ ਸੋਨਾ ਸਿੰਘ ਦੇ ਮੁਤਾਬਕ ਕਿ ਪੁਲਿਸ ਪਾਰਟੀ ਨੇ ਪੁਰਾਣੀ ਜੇਲ੍ਹ ਰੋਡ ਤੇ ਨਾਕਾਬੰਦੀ ਕੀਤੀ ਹੋਈ ਸੀ ।

ਇਸੇ ਦੌਰਾਨ ਪੈਸ਼ਨ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਵਿਕਾਸ ਕੁਮਾਰ ਨੂੰ ਸ਼ੱਕ ਦੀ ਬਿਨ੍ਹਾ ਤੇ ਰੋਕ ਕੇ ਜਦ ਉਸਦੀ ਤਲਾਸ਼ੀ ਲਈ ਗਈ ਤਾਂ ਮੁਲਜ਼ਮ ਦੇ ਕਬਜ਼ੇ ਚੋਂ 10 ਗਰਾਮ ਹੈਰੋਇਨ ਬਰਾਮਦ ਕੀਤੀ ਗਈ । ਪੁਲਿਸ ਨੇ ਮੁਲਜ਼ਮ ਦੇ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ ।

Facebook Comments

Trending