ਅਪਰਾਧ

ਇਕ ਕਰੋੜ ਰੁਪਏ ਦੀ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

Published

on

ਲੁਧਿਆਣਾ  :  ਐਸ. ਟੀ. ਐਫ. ਨੇ ਇਕ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਦੇ ਰੇਂਜ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਮਨੀਸ਼ ਪੁੱਤਰ ਰਾਜੂ ਵਾਸੀ ਨਿਊ ਕੁਲਦੀਪ ਨਗਰ ਵਜੋਂ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਸੂਬੇ ਦੇ ਵੱਖ ਵੱਖ ਇਲਾਕਿਆਂ ਵਿਚ ਹੈਰੋਇਨ ਸਪਲਾਈ ਕਰਦਾ ਸੀ। ਸੂਚਨਾ ਮਿਲਦਿਆਂ ਪੁਲਿਸ ਵਲੋਂ ਉਥੇ ਕੀਤੀ ਛਾਪਾਮਾਰੀ ਦੌਰਾਨ ਮੁਨੀਸ਼ ਨੂੰ ਕਾਬੂ ਕਰ ਲਿਆ ਉਸ ਦੇ ਕਬਜ਼ੇ 210 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਇਕ ਕਰੋੜ ਰੁਪਏ ਦੇ ਕਰੀਬ ਹੈ। ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

Facebook Comments

Trending

Copyright © 2020 Ludhiana Live Media - All Rights Reserved.