ਅਪਰਾਧ

ਨੌਜਵਾਨ ਸ਼ੱਕੀ ਹਾਲਾਤ ‘ਚ ਲਾ/ਪ/ਤਾ, ਅਣਪਛਾਤੇ ਮੁਲਜ਼ਮਾਂ ਵੱਲੋਂ ਬੰ/ਦੀ ਬਣਾਉਣ ਦਾ ਖਦਸ਼ਾ

Published

on

ਲੁਧਿਆਣਾ ‘ਚ ਸਕੂਟਰ ‘ਤੇ ਘੁੰਮਣ ਗਏ 2 ਨੌਜਵਾਨ ਭੇਤਭਰੇ ਹਾਲਾਤ ਵਿੱਚ ਲਾਪਤਾ ਹੋ ਗਏ। ਦੋਵਾਂ ਦੇ  ਪਰਿਵਾਰਕ ਮੈਂਬਰਾਂ ਨੇ ਰਿਸ਼ਤੇਦਾਰਾਂ ਅਤੇ ਦੋਸਤਾਂ ਕੋਲੋਂ ਪੁੱਛਗਿੱਛ ਕੀਤੀ ਪਰ ਨੌਜਵਾਨਾਂ ਸਬੰਧੀ ਕੋਈ ਜਾਣਕਾਰੀ ਨਾ ਮਿਲੀ। ਥਾਣਾ ਡਾਬਾ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਨਿਊ ਗਗਨ ਨਗਰ ਦੀ ਰਹਿਣ ਵਾਲੀ ਸੋਨੀ ਦੇਵੀ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਗੁਲਸ਼ਨ ਕੁਮਾਰ (23) ਮਾਇਆ ਨਗਰ ਦੇ ਰਹਿਣ ਵਾਲੇ ਆਪਣੇ ਦੋਸਤ ਰਾਹੁਲ ਸਿੰਘ ਨਾਲ ਸਕੂਟਰ ‘ਤੇ ਸਵਾਰ ਹੋ ਕੇ ਮਾਰਕੀਟ ਵਿੱਚ ਗਿਆ ਸੀ ।

ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਜਦ ਲੜਕੇ ਵਾਪਸ ਨਾ ਪਰਤੇ ਤਾਂ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਲੱਭਣਾ ਸ਼ੁਰੂ ਕੀਤਾ। ਦੋ ਦਿਨ ਬੀਤ ਜਾਣ ਤੋਂ ਬਾਅਦ ਵੀ ਲੜਕਿਆਂ ਸਬੰਧੀ ਕੋਈ ਸੂਚਨਾ ਨਾ ਮਿਲੀ। ਪਰਿਵਾਰਕ ਮੈਂਬਰਾਂ ਨੂੰ ਖਦਸ਼ਾ ਹੈ ਕਿ ਅਣਪਛਾਤੇ ਵਿਅਕਤੀਆਂ ਨੇ ਲੜਕਿਆਂ ਨੂੰ ਅਗਵਾ ਕਰਕੇ ਬੰਦੀ ਬਣਾ ਕੇ ਰੱਖਿਆ ਹੋਇਆ ਹੈ। ਇਸ ਮਾਮਲੇ ਵਿਚ ਥਾਣਾ ਡਾਬਾ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮੁਕੱਦਮਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।

Facebook Comments

Trending

Copyright © 2020 Ludhiana Live Media - All Rights Reserved.