ਅਪਰਾਧ

ਚੋਰੀ ਦੇ ਮੋਬਾਈਲ ਫੋਨਾਂ ਸਮੇਤ ਨੌਜਵਾਨ ਗਿ੍ਫ਼ਤਾਰ

Published

on

ਲੁਧਿਆਣਾ : ਥਾਣਾ ਕੋਤਵਾਲੀ ਦੀ ਪੁਲਿਸ ਨੇ ਚੋਰੀ ਦੇ 3 ਮੋਬਾਈਲ ਫੋਨਾਂ ਸਮੇਤ ਹਰਗੋਬਿੰਦ ਨਗਰ ਵਾਸੀ ਬਲਜੀਤ ਸਿੰਘ ਨੂੰ ਗਿ੍ਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਸਤਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਮੁਖ਼ਬਰ ਖਾਸ ਕੋਲੋਂ ਇਤਲਾਹ ਮਿਲੀ ਕਿ ਮੁਲਜ਼ਮ ਮੋਬਾਈਲ ਫੋਨ ਚੋਰੀ ਕਰਨ ਦਾ ਆਦੀ ਹੈ।

ਜਾਣਕਾਰੀ ਤੋਂ ਬਾਅਦ ਪੁਲਿਸ ਨੇ ਗਿਰਜਾ ਘਰ ਚੌਕ ‘ਚ ਨਾਕਾਬੰਦੀ ਕਰ ਕੇ ਮੁਲਜ਼ਮ ਬਲਜੀਤ ਸਿੰਘ ਨੂੰ ਗਿ੍ਫ਼ਤਾਰ ਕੀਤਾ ਗਿਆ। ਤਲਾਸ਼ੀ ਦੌਰਾਨ  ਮੁਲਜ਼ਮ ਦੇ ਕਬਜ਼ੇ ‘ਚੋਂ ਵੱਖ-ਵੱਖ ਕੰਪਨੀਆਂ ਦੇ ਤਿੰਨ ਮੋਬਾਈਲ ਫੋਨ ਬਰਾਮਦ ਕੀਤੇ ਗਏ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Facebook Comments

Trending

Copyright © 2020 Ludhiana Live Media - All Rights Reserved.